Uncategorized

ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਿਤੀ 01.11.2025 ਤੋਂ 30.11.2025 ਤਕ 161 ਮੁਲਜ਼ਮ ਗ੍ਰਿਫਤਾਰ

657 ਗ੍ਰਾਮ ਹੈਰੋਇਨ, 01 ਕਿਲੋ 100 ਗ੍ਰਾਮ ਅਫੀਮ, 05 ਕਿਲੋ 55 ਗ੍ਰਾਮ ਭੁੱਕੀ ਚੂਰਾ ਪੋਸਤ, 32 ਨਸ਼ੀਲੇ ਟੀਕੇ ਅਤੇ 1335 ਨਸ਼ੀਲੀਆਂ ਗੋਲੀਆਂ ਬ੍ਰਾਮਦ

ਸੰਗਰੂਰ 1 ਦਸੰਬਰ ( ਬਿਊਰੋ ) ਸ਼੍ਰੀ ਸਰਤਾਜ ਸਿੰਘ ਚਾਹਲ, ਐਸ.ਐਸ.ਪੀ., ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ ਮਿਤੀ 01.11.2025 ਤੋਂ 30.11.2025 ਤਕ ਨਸ਼ੇ ਦੇ 79 ਮੁਕੱਦਮੇ ਦਰਜ ਕਰ ਕੇ 121 ਮੁਲਜ਼ਮਾਂ ਨੂੰ ਕਾਬੂ ਕਰ ਕੇ 657 ਗ੍ਰਾਮ ਹੈਰੋਇਨ, 01 ਕਿਲੋ 100 ਗ੍ਰਾਮ ਅਫੀਮ, 05 ਕਿਲੋ 55 ਗ੍ਰਾਮ ਭੁੱਕੀ ਚੂਰਾ ਪੋਸਤ, 32 ਨਸ਼ੀਲੇ ਟੀਕੇ ਅਤੇ 1335 ਨਸ਼ੀਲੀਆਂ ਗੋਲੀਆਂ ਬ੍ਰਾਮਦ ਕਰਵਾਈਆਂ ਗਈਆਂ।

ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ 37 ਮੁਕੱਦਮੇ ਦਰਜ ਕਰ ਕੇ 39 ਦੋਸ਼ੀਆਂ ਨੂੰ ਕਾਬੂ ਕਰ ਕੇ 498 ਲੀਟਰ ਸ਼ਰਾਬ ਠੇਕਾ ਦੇਸੀ, 89.250 ਲੀਟਰ ਸ਼ਰਾਬ ਨਜਾਇਜ਼ ਅਤੇ 610 ਲੀਟਰ ਲਾਹਣ ਬ੍ਰਾਮਦ ਕਰਵਾਈ ਗਈ।

ਇਸ ਤੋਂ ਇਲਾਵਾ ਅਸਲਾ ਐਕਟ ਦਾ 01 ਮੁਕੱਦਮਾ ਦਰਜ ਕਰ ਕੇ 01 ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ, ਜਿਸ ਪਾਸੋਂ 01 ਪਿਸਟਲ/ਰਿਵਾਲਵਰ ਅਤੇ 07 ਕਾਰਤੂਸ ਬ੍ਰਾਮਦ ਕਰਾਏ ਗਏ।

ਥਾਣਾ ਦਿੜ੍ਹਬਾ ਅਤੇ ਥਾਣਾ ਸਿਟੀ-1 ਸੰਗਰੂਰ ਵੱਲੋਂ 02 ਨਸ਼ਾ ਤਸਕਰ ਦੀ 1,10,61,000/- ਰੁਪਏ ਦੇ ਮੁੱਲ ਦੀ ਪ੍ਰਾਪਰਟੀ ਫਰੀਜ਼ ਕਰਵਾਈ ਗਈ।

ਮਿਤੀ 14.11.2025 ਨੂੰ ਪ੍ਰਸ਼ਾਸਨ ਨੇ 11 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰ ਕੇ ਬਣਾਈ ਨਜਾਇਜ਼ ਉਸਾਰੀ ਬੁਲਡੋਜ਼ਰ ਚਲਾ ਕੇ ਢਾਹ ਦਿੱਤੀ ਗਈ।

ਥਾਣਾ ਦਿੜ੍ਹਬਾ ਅਤੇ ਥਾਣਾ ਲਹਿਰਾ ਦੇ ਏਰੀਆ ਵਿੱਚ ਚੋਰੀਆਂ ਕਰਨ ਵਾਲੇ 05 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ 01 ਸਕੂਟਰੀ, 27 ਮੋਟਰਸਾਈਕਲ, 05 ਮੋਬਾਈਲ ਅਤੇ 5000/- ਬ੍ਰਾਮਦ

ਮਿਤੀ 20.11.2025 ਨੂੰ ਥਾਣਾ ਭਵਾਨੀਗੜ੍ਹ ਵੱਲੋਂ 02 ਕਥਿਤ ਦੋਸ਼ੀਆ ਨੂੰ ਗ੍ਰਿਫਤਾਰ ਕਰ ਕੇ ਉਨ੍ਹਾ ਪਾਸੋਂ ਚੋਰੀਸ਼ੁਦਾ 01 ਰਾਈਫਲ 315 ਬੌਰ, 02 ਰੌਂਦ ਅਤੇ 02 ਮੋਟਰਸਾਈਕਲ ਬ੍ਰਾਮਦ ਕੀਤੇ ਗਏ। ਮਿਤੀ 25.11.2025 ਨੂੰ ਲੁੱਟਾਂ-ਖੋਹਾਂ ਕਰਨ ਵਾਲੇ ਮੁਲਜ਼ਮ ਜਸਵਿੰਦਰ ਸਿੰਘ ਉਰਫ ਜੱਸੀ ਨੂੰ ਮੁਕਾਬਲੇ ਦੌਰਾਨ ਕਾਬੂ ਕੀਤਾ ਗਿਆ, ਜਿਸ ਪਾਸੋਂ 01 ਪਿਸਟਲ, 04 ਖੋਲ ਅਤੇ 01 ਮੋਟਰਸਾਈਕਲ ਬ੍ਰਾਮਦ ਕੀਤੇ ਗਏ।

ਪਬਲਿਕ ਨੂੰ ਵੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਲਈ ਅਪੀਲ ਕੀਤੀ ਗਈ। ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ/ਸਪੋਰਟਸ ਕਲੱਬਾਂ/ਮੋਹਤਵਰਾਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸ ਅਰਸੇ ਦੌਰਾਨ ਵੱਖ ਵੱਖ ਗਜ਼ਟਿਡ ਅਫਸਰਾਂ ਵੱਲੋਂ 175 ਪਿੰਡਾਂ/ਸ਼ਹਿਰਾਂ ਵਿੱਚ ਆਮ ਪਬਲਿਕ ਨਾਲ ਮੀਟਿੰਗਾਂ ਕਰ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖਿਲਾਫ ਜੰਗ ਜਾਰੀ ਹੈ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate

Related Articles

Leave a Reply

Your email address will not be published. Required fields are marked *

Back to top button
error: Content is protected !!