ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ ਤੀਸਰੇ ਦਿਨ ਕੁੱਲ 12 ਉਮੀਦਵਾਰਾਂ ਨੇ ਆਪਣੇ ਨਾਮਜਦਗੀ ਪੱਤਰ ਦਾਖਲ ਕੀਤੇ
ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 04 ਦਸੰਬਰ ਤੱਕ ਦਾਖਲ ਕਰਵਾਏ ਜਾ ਸਕਣਗੇ

ਬਰਨਾਲਾ, 3 ਦਸੰਬਰ ( ਬਿਊਰੋ ) ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਸਰੇ ਦਿਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ 02, ਪੰਚਾਇਤ ਸੰਮਤੀ ਬਰਨਾਲਾ 02, ਪੰਚਾਇਤ ਸੰਮਤੀ ਮਹਿਲਕਲਾਂ 04 ਅਤੇ ਪੰਚਾਇਤ ਸੰਮਤੀ ਸਹਿਣਾ ਲਈ 04 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ 04 ਦਸੰਬਰ ਤੱਕ ਨਾਮਜ਼ਦਗੀਆਂ ਸਵੇਰੇ 11 ਤੋਂ ਸ਼ਾਮ 3 ਵਜੇ ਤੱਕ ਸਬੰਧਤ ਰਿਟਰਨਿੰਗ ਅਫ਼ਸਰਾਂ ਤੇ ਸਹਾਇਕ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਦਾਖਲ ਕਰਵਾਈਆਂ ਜਾ ਸਕਦੀਆਂ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 05 ਦਸੰਬਰ 2025 ਨੂੰ ਹੋਵੇਗੀ ਅਤੇ ਨਾਮਜ਼ਦਗੀਆਂ ਵਾਪਿਸ ਲੈਣ ਦੀ ਆਖ਼ਰੀ ਮਿਤੀ 6 ਦਸੰਬਰ 2025 (ਸ਼ਨੀਵਾਰ) ਸ਼ਾਮ 03:00 ਵਜੇ ਤੱਕ ਹੋਵੇਗੀ।

ਉਹਨਾਂ ਦੱਸਿਆ ਕਿ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ 10 ਹਲਕਿਆਂ ਅਤੇ ਬਲਾਕ ਬਰਨਾਲਾ ਦੀਆਂ 15 ਪੰਚਾਇਤ ਸੰਮਤੀਆਂ, ਸਹਿਣਾ ਅਤੇ ਮਹਿਲ ਕਲਾਂ ਦੀਆਂ 25-25 ਪੰਚਾਇਤ ਸੰਮਤੀਆਂ ਦੀਆਂ ਚੋਣਾਂ ਕਰਵਾਈਆਂ ਜਾਣਗੀਆਂ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #newsvartacurrentnews #currentnews #malerkotla #latestupdates #latestnewsupdate



