Uncategorized

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਾਂ ਭਲਕੇ, ਮਾਲੇਰਕੋਟਲਾ ‘ਚ ਸਮੁੱਚੀਆਂ ਤਿਆਰੀਆਂ ਮੁਕੰਮਲ

ਪੋਲਿੰਗ ਪਾਰਟੀਆਂ ਚੋਣ ਸਮੱਗਰੀ ਸਮੇਤ ਪੋਲਿੰਗ ਬੂਥਾਂ 'ਲਈ ਰਵਾਨਾ

ਮਾਲੇਰਕੋਟਲਾ 13 ਦਸੰਬਰ ( ਬਿਊਰੋ ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ ਵੋਟਾਂ 14 ਦਸੰਬਰ 2025 ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੁਆਈਆਂ ਜਾਣਗੀਆਂ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੁੱਚੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਇਨ੍ਹਾਂ ਚੋਣਾਂ ਨੂੰ ਪੂਰੀ ਤਰ੍ਹਾਂ ਨਿਰਪੱਖ ਤੇ ਅਮਨ-ਅਮਾਨ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ’ਚ ਸਥਾਪਿਤ ਕੀਤੇ 257 ਪੋਲਿੰਗ ਬੂਥਾਂ ਵਿਖੇ ਵੋਟਾਂ ਪੁਆਉਣ ਲਈ ਚੋਣ ਅਮਲੇ ਦੀਆਂ ਰਵਾਨਾ ਕੀਤੀਆਂ ਪੋਲਿੰਗ ਪਾਰਟੀਆਂ ਚੋਣ ਸਮੱਗਰੀ ਨਾਲ ਆਪਣੇ ਪੋਲਿੰਗ ਸਟੇਸ਼ਨਾਂ ਵਿਖੇ ਪੁੱਜ ਗਈਆਂ ਹਨ।

ਵਿਰਾਜ ਐਸ.ਤਿੜਕੇ ਨੇ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਪਿੰਡਾਂ ਦੇ ਵਾਸੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਵੋਟਾਂ ਪਾਉਣ। ਉਨ੍ਹਾਂ ਨੇ ਅਪੀਲ ਕੀਤੀ ਕਿ ਵੋਟਰ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਭੁਗਤਾਨ ਕਰਨ ਅਤੇ ਚੋਣਾਂ ਦੌਰਾਨ ਅਮਨ ਤੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

ਡਿਪਟੀ ਕਮਿਸ਼ਨਰ ਨੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਰ੍ਹਾਂ ਨਿਰਪੱਖਤਾ, ਸ਼ਿੱਦਤ, ਤਨਦੇਹੀ ਤੇ ਈਮਾਨਦਾਰੀ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਦੌਰਾਨ ਕਿਸੇ ਕਿਸਮ ਦੀ ਕੁਤਾਹੀ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸ਼ਨੀ ਕਰਵਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ 1284 ਚੋਣ ਅਮਲਾ ਤਾਇਨਾਤ (ਸਮੇਤ ਰਿਜਰਵ ਸਟਾਫ) ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਗੱਲੋਂ ਵਚਨਬੱਧ ਹੈ ਕਿ ਇਹ ਚੋਣ ਪੁਰੇ ਅਮਨ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੋਟਰ ਇਹ ਫੋਟੋ ਵੋਟਰ ਸਲਿਪ ਜਾਂ ਆਪਣੀ ਪਛਾਣ ਲਈ ਐਪਿਕ ਵੋਟਰ ਆਈ.ਡੀ. ਕਾਰਡ ਵੋਟਰ ਸਮੇਤ ਸਬੂਤ ਵੱਜੋਂ 11 ਹੋਰ ਦਸਤਾਵੇਜਾਂ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਮਾਰਟ ਕਾਰਡ, ਸਿਹਤ ਬੀਮਾ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ ਤੇ ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਇਸੇ ਦੌਰਾਨ ਐਸ.ਐਸ.ਪੀ. ਗਗਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਲਈ ਪੁਲਿਸ ਨੇ ਪੁਖ਼ਤਾ ਇੰਤਜਾਮ ਕੀਤੇ ਹਨ ਤੇ ਇਸ ਲਈ ਲੋੜੀਂਦੀ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਸੰਵੇਦਨਸ਼ੀਲ ਤੇ ਅਤਿ ਸੰਵੇਦਨਸ਼ੀਲ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ।

ਉਨ੍ਹਾਂ ਹੋਰ ਕਿਹਾ ਕਿ ਕਿਸੇ ਵੀ ਗ਼ੈਰ ਸਮਾਜੀ ਅਨਸਰ ਨੂੰ ਕੋਈ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਅਜਿਹਾ ਕਰਨ ਵਾਲੇ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਕਿਸੇ ਵੀ ਵਿਅਕਤੀ ਨੂੰ ਮਾਹੌਲ ਖ਼ਰਾਬ ਕਰਨ ਅਤੇ ਕਾਨੂੰਨ ਵਿਵਸਥਾ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।

ਚੋਣ ਅਬਜਰਵਰ ਮਨਪ੍ਰੀਤ ਕੌਰ ਨੇ ਪੋਲਿੰਗ ਬੂਥਾਂ ਤੇ ਜਾ ਕੇ ਪ੍ਰਬੰਧਾ ਦੀ ਵੀ ਸਮੀਖਿਆ ਕੀਤੀ ਅਤੇ ਤਾਇਨਾਤ ਚੋਣ ਅਮਲੇ ਨੂੰ ਸਫ਼ਲਤਾ ਪੂਰਵਕ ਵੋਟਾਂ ਪੁਆਉਣ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਵੋਟਾਂ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੀ ਨੇਪਰੇ ਚਾੜ੍ਹਨ ਨੂੰ ਤਰਜੀਹ ਦਿੱਤੀ ਜਾਵੇ ।

ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ । ਉਨ੍ਹਾਂ ਸਮੂਹ ਵੋਟਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਹ ਚੋਣਾਂ ਪੁਰੇ ਅਮਨ ਤੇ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਆਪਣਾ ਸਹਿਯੋਗ ਦੇਣ।#Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta #election2025

Related Articles

Leave a Reply

Your email address will not be published. Required fields are marked *

Back to top button
error: Content is protected !!