Uncategorized

ਮੈਗਾ ਪੀ.ਟੀ.ਐਮ. ਨੂੰ ਮਾਪਿਆਂ ਦਾ ਭਰਪੂਰ ਹੁੰਗਾਰਾ

ਮਾਪੇ–ਅਧਿਆਪਕ ਸਾਂਝ ਰਾਹੀਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ’ਤੇ ਜ਼ੋਰ : ਏ.ਡੀ.ਸੀ. (ਵਿਕਾਸ)

ਅਮਰਗੜ੍ਹ 20 ਦਸੰਬਰ ( ਬਿਊਰੋ, ਵਾਸ਼ਿਸ਼ਟ ) ਮਾਲੇਰਕੋਟਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ–ਅਧਿਆਪਕ ਮਿਲਣੀ” (ਪੀ.ਟੀ.ਐਮ.) ਦਾ ਆਯੋਜਨ ਕੀਤਾ ਗਿਆ, ਜਿਸਨੂੰ ਮਾਪਿਆਂ ਵੱਲੋਂ ਭਰਪੂਰ ਹੁੰਗਾਰਾ ਮਿਲਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਰਿੰਪੀ ਗਰਗ ਨੇ ਸਕੂਲ ਆਫ਼ ਐਮੀਨੈਂਸ, ਬਾਗੜੀਆਂ ਵਿਖੇ ਸ਼ਮੂਲੀਅਤ ਕਰਦਿਆਂ ਪੀ.ਟੀ.ਆਈ. ਮੈਂਬਰਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਰਾਬਤਾ ਕਰਕੇ ਉਨ੍ਹਾਂ ਤੋਂ ਫੀਡਬੈਕ ਪ੍ਰਾਪਤ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਦਾ ਮੁੱਖ ਉਦੇਸ਼ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਵਿਦਿਆਰਥੀਆਂ ਦੀ ਹੁਣ ਤੱਕ ਦੀ ਵਿਦਿਅਕ ਅਤੇ ਸਰਵਪੱਖੀ ਕਾਰਗੁਜ਼ਾਰੀ ਬਾਰੇ ਸਿੱਧੀ ਫੀਡਬੈਕ ਸਾਂਝੀ ਕਰਨਾ ਹੈ।

ਉਨ੍ਹਾਂ ਕਿਹਾ ਕਿ ਅਜਿਹੀ ਸਾਂਝ ਨਾਲ ਬੱਚਿਆਂ ਦੀਆਂ ਖੂਬੀਆਂ ਅਤੇ ਕਮਜ਼ੋਰੀਆਂ ਨੂੰ ਸਮੇਂ ਸਿਰ ਸਮਝ ਕੇ ਉਨ੍ਹਾਂ ਦੇ ਸਰਵਾਂਗੀਣ ਵਿਕਾਸ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਸਕਦੇ ਹਨ।

ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਮੁੜ ਸਕੂਲੀ ਧਾਰੇ ਨਾਲ ਜੋੜਨ ਲਈ ਵਿਅਕਤੀਗਤ ਉਪਰਾਲੇ ਕੀਤੇ ਜਾਣ, ਤਾਂ ਜੋ ਉਹ ਵੀ ਸਮਾਜ ਦੇ ਮੁੱਖ ਧਾਰੇ ਨਾਲ ਜੁੜ ਕੇ ਸਮੇਂ ਦੇ ਹਾਣੀ ਬਣ ਸਕਣ।

ਇਸ ਮੌਕੇ ਮਾਪਿਆਂ ਨੂੰ ਨਾ ਸਿਰਫ਼ ਆਪਣੇ ਬੱਚਿਆਂ ਦੀ ਵਿਦਿਅਕ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ, ਸਗੋਂ ਪੜ੍ਹਾਈ ਵਿੱਚ ਹੋਰ ਸੁਧਾਰ ਲਈ ਲੋੜੀਂਦੇ ਸੁਝਾਅ ਵੀ ਸਾਂਝੇ ਕੀਤੇ ਗਏ।

ਸਕੂਲ ਆਫ਼ ਐਮੀਨੈਂਸ ਦੇ ਵਾਈਸ ਪ੍ਰਿੰਸੀਪਲ ਰਚਨਾ ਕਾਮਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਅਤੇ ਸਕੂਲ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਲਿਆਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਸੇ ਮਕਸਦ ਨਾਲ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਲਗਾਤਾਰ ਮੈਗਾ ਪੀ.ਟੀ.ਐਮ. ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਮਾਪਿਆਂ ਦੀ ਭਾਗੀਦਾਰੀ ਨਾਲ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਪੀ.ਟੀ.ਐਮ. ਦੌਰਾਨ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਸਕੂਲੀ ਕਾਰਗੁਜ਼ਾਰੀ ’ਤੇ ਸੰਤੁਸ਼ਟੀ ਜਤਾਈ ਗਈ ਅਤੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ।

ਇਸ ਤੋਂ ਇਲਾਵਾ ਬੀ.ਡੀ.ਪੀ.ਓ. ਮਾਲੇਰਕੋਟਲਾ ਸ੍ਰੀ ਜਸਮਿੰਦਰ ਸਿੰਘ ਮਾਨਕਹੇੜੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਮੈਗਾ ਪੀ.ਟੀ.ਐਮ. ਵਿੱਚ ਸ਼ਮੂਲੀਅਤ ਕਰਕੇ ਸਕੂਲ ਦੇ ਪੜ੍ਹਾਈ ਕਰਮ ਸਬੰਧੀ ਮਾਪਿਆਂ ਤੋਂ ਫੀਡਬੈਕ ਪ੍ਰਾਪਤ ਕੀਤਾ।#pmo #cmpunjab #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!