Uncategorized

ਪੁਲਿਸ ਵੱਲੋਂ ਕਾਸੋ ਅਪਰੇਸ਼ਨ: 07 ਕੇਸ ਦਰਜ; 08 ਮੁਲਜ਼ਮ ਗ੍ਰਿਫਤਾਰ; 12 ਗ੍ਰਾਮ ਹੈਰੋਇਨ ਅਤੇ 24 ਬੋਤਲਾਂ ਸ਼ਰਾਬ ਬਰਾਮਦ

ਸੰਗਰੂਰ, 20 ਦਸੰਬਰ ( ਬਿਊਰੋ, ਵਾਸ਼ਿਸ਼ਟ ) ਸ਼੍ਰੀ ਸਰਤਾਜ ਸਿੰਘ ਚਹਿਲ, ਆਈ.ਪੀ.ਐਸ., ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਐੱਸ.ਪੀ. (ਪੀ. ਬੀ.ਆਈ.) ਨਵਰੀਤ ਸਿੰਘ ਵਿਰਕ, ਐੱਸ.ਪੀ. (ਡੀ) ਦਵਿੰਦਰ ਅੱਤਰੀ ਅਤੇ ਐੱਸ.ਪੀ. (ਐਚ) ਰਾਜੇਸ਼ ਛਿੱਬਰ ਦੀ ਅਗਵਾਈ ਵਿੱਚ ਸਬ ਡਵੀਜ਼ਨ ਪੱਧਰਾਂ ਉੱਤੇ ਕੀਤੇ ਕੌਰਡਨ ਐਂਡ ਸਰਚ ਅਪਰੇਸ਼ਨ (ਕਾਸੋ) ਤਹਿਤ ਐਨ.ਡੀ.ਪੀ.ਐੱਸ. ਅਤੇ ਐਕਸਾਈਜ਼ ਐਕਟ ਦੇ 07 ਕੇਸ ਦਰਜ ਕਰ ਕੇ 08 ਮੁਲਜ਼ਮ ਗ੍ਰਿਫਤਾਰ ਕੀਤੇ ਗਏ ਅਤੇ 12 ਗ੍ਰਾਮ ਹੈਰੋਇਨ ਤੇ 24 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਵਿੱਡੀ ਮੁਹਿੰਮ ਤਹਿਤ ਵੱਡੀ ਗਿਣਤੀ ਨਸ਼ਾ ਤਸਕਰ ਫੜੇ ਜਾ ਚੁੱਕੇ ਹਨ ਅਤੇ ਸਿਵਲ ਪ੍ਰਸ਼ਾਸਨ ਦੀ ਕਾਰਵਾਈ ਤਹਿਤ ਹੁਣ ਤੱਕ ਨਸ਼ਾ ਤਸਕਰਾਂ ਵੱਲੋਂ ਕੀਤੀਆਂ ਕਈ ਨਜਾਇਜ਼ ਉਸਾਰੀਆਂ ਨੂੰ ਵੀ ਢਾਹਿਆ ਜਾ ਚੁੱਕਿਆ ਹੈ।

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਸ਼੍ਰੀ ਚਾਹਲ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ, ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜਵਸੇਵਾ ਕੇਂਦਰ ਕਾਰਜਸ਼ੀਲ ਹਨ।

ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲ ਵਿੱਚ ਬਖਸ਼ਿਆ ਨਹੀਂ ਜਾਵੇਗਾ।#pmo #cmpunjab #Loksampark #highlight #MLA #punjabinewspapernewsvarta #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #malerkotla #latestupdates #latestnewsupdate #iasofficer #ipsofficer #aamjanta

Related Articles

Leave a Reply

Your email address will not be published. Required fields are marked *

Back to top button
error: Content is protected !!