Uncategorized

ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਠੀਕਰੀ ਪਹਿਰਾ ਲਗਾਉਣ ਦੇ ਹੁਕਮ

ਸੰਗਰੂਰ 27 ਦਸੰਬਰ ( ਬਿਊਰੋ, ਵਾਸ਼ਿਸ਼ਟ ) ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਰਾਹੁਲ ਚਾਬਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ.ਐਨ.ਐਸ.ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆ ਜ਼ਿਲ੍ਹਾ ਸੰਗਰੂਰ ਵਿੱਚ ਸਮੂਹ ਧਾਰਮਿਕ ਸਥਾਨਾਂ ‘ਤੇ

ਅਗਲੇ ਹੁਕਮਾਂ ਤੱਕ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ।

ਹੁਕਮ ਵਿੱਚ ਕਿਹਾ ਗਿਆ ਹੈ ਕਿ ਪਿਛਲੇ ਸਮਿਆਂ ਵਿੱਚ ਧਾਰਮਿਕ ਸਥਾਨਾਂ ‘ਤੇ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਹੋਈਆਂ ਹਨ। ਇਸ ਕਾਰਨ ਇਲਾਕੇ ਵਿੱਚ ਤਨਾਵ ਪੈਦਾ ਹੁੰਦਾ ਹੈ ਅਤੇ ਲੋਕਾਂ ਦੀ ਜਾਨ ਮਾਲ ਨੂੰ ਨੁਕਸਾਨ ਪਹੁੰਚਣ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਇਹਨਾਂ ਹਾਲਾਤ ਵਿੱਚ ਇਹ ਜ਼ਰੂਰੀ ਹੈ ਕਿ ਪਿੰਡਾਂ ਅਤੇ ਕਸਬਿਆਂ ਵਿੱਚ ਧਾਰਮਿਕ ਸਥਾਨਾਂ ਦੀ ਮਰਿਆਦਾ ਨੂੰ ਕਾਇਮ ਰੱਖਿਆ ਜਾਵੇ ਤਾਂ ਜੋ ਧਾਰਮਿਕ ਸਥਾਨਾਂ ਦੀ ਸੁਰੱਖਿਆ ਅਤੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚ ਸਕੇ।

ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਹੈ। ਇਹ ਹੁਕਮ 21 ਫਰਵਰੀ 2026 ਤੱਕ ਲਾਗੂ ਰਹਿਣਗੇ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!