Uncategorized

ਜ਼ਿਲ੍ਹਾ ਬਾਲ ਸੁਰੱਖਿਆ ਇਕਾਈ ਅੰਮ੍ਰਿਤਸਰ ਵੱਲੋਂ ਬੱਚਿਆਂ ਦੇ ਭੀਖ ਮੰਗਣ ਵਾਲਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ 2 ਜਨਵਰੀ ( ਬਿਊਰੋ, ਵਾਸ਼ਿਸ਼ਟ ) ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਭੀਖ ਮੰਗਣ ਅਤੇ ਸ਼ੋਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਪ੍ਰੋਜੈਕਟ ਜੀਵਨਜੋਤ 2.0 ਤਹਿਤ ਜਿਲ੍ਹਾ ਪ੍ਰਸਾਸ਼ਨ, ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।

ਇਸ ਵਿਸ਼ੇਸ਼ ਮੁਹਿੰਮ ਤਹਿਤ ਜਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗਵਾਈ ਹੇਠ ਅਤੇ ਜਿਲ੍ਹਾ ਟਾਸਕ ਫੋਰਸ ਅੰਮ੍ਰਿਤਸਰ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਸਥਾਨਾਂ ਦੀ ਰੇਡ ਕੀਤੀ ਗਈ| ਰੇਡ ਕਰਦਿਆ ਦੌਰਾਨ ਕੋਈ ਵੀ ਬੱਚਾ ਭੀਗ ਮੰਗਦਾ ਨਹੀਂ ਪਾਇਆ ਗਿਆ।

ਸ੍ਰੀ ਗੁਰਮੀਤ ਸਿੰਘ, ਜਿਲ੍ਹਾ ਪ੍ਰੋਗਰਾਮ ਅਫਸਰ, ਅੰਮ੍ਰਿਤਸਰ ਦੀ ਅਗ਼ਵਾਈ ਹੇਠ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰ ਤਰਨਜੀਤ ਸਿੰਘ ਨੇ ਦੱਸਿਆ ਕਿ ਪ੍ਰੋਜੈਕਟ ਜੀਵਨਜੋਤ 2.0 ਦੇ ਅਧੀਨ ਅਜਿਹੀਆਂ ਚੈਕਿੰਗਾਂ ਅਤੇ ਜਾਗਰੂਕਤਾ ਮੁਹਿੰਮ ਅੱਗੇ ਵੀ ਨਿਰੰਤਰ ਜਾਰੀ ਰਹਿਣਗੀਆਂ।

ਜਿਲ੍ਹਾ ਪ੍ਰਸ਼ਾਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਜਿਲ੍ਹਾ ਅੰਮ੍ਰਿਤਸਰ ਨੂੰ ਬਾਲ ਭਿਖਿਆ ਮੁਕਤ ਕੀਤਾ ਜਾਵੇਗਾ। ਉਹਨਾਂ ਵੱਲੋ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਸਥਾਨ ਤੇ ਬੱਚਿਆਂ ਨੂੰ ਭੀਖ ਮੰਗਦੇ ਹੋਏ ਜਾਂ ਕਿਸੇ ਹੋਰ ਤਰ੍ਹਾਂ ਦੇ ਸ਼ੋਸ਼ਣ ਦਾ ਸ਼ਿਕਾਰ ਹੁੰਦੇ ਹੋਏ ਵੇਖਦੇ ਹੋ ਤਾਂ ਤੁਰੰਤ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੂੰ ਸੂਚਿਤ ਕੀਤਾ ਜਾਵੇ ।

ਇਸ ਬਾਬਤ ਅੰਮ੍ਰਿਤਸਰ ਜਿਲ੍ਹੇ ਦੀ ਆਮ ਜਨਤਾ ਇਹਨਾਂ ਨੰਬਰਾਂ ਤੇ 1098 (ਚਾਈਲਡ ਹੈਲਪਲਾਈਨ), 9876357202, 9501291402 ਅਤੇ 9319267958 ਤੁਰੰਤ ਕਾਲ ਕਰਕੇ ਸੂਚਿਤ ਕਰ ਸਕਦੇ ਹਨ। ਇਸ ਚੈਕਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਸ੍ਰ ਤਰਨਜੀਤ ਸਿੰਘ, ਉਹਨਾ ਦੀ ਟਾਸਕ ਟੀਮ, ਅਤੇ ਉਹਨਾਂ ਦੀ ਟੀਮ (ਪੁਲਿਸ ਵਿਭਾਗ) ਦਾ ਵਿਸ਼ੇਸ਼ ਯੋਗਦਾਨ ਰਿਹਾ।#pmo #cmpunjab #Loksampark #highlight #MLA #newsvartapunjabinewspaper #dc #DPRO #ministerofpunjab #PunjabiNews #mycitymynews #ਪੰਜਾਬ_ਸਰਕਾਰ #dgppunjab #newsvartacurrentnews #currentnews #latestnewsupdate #aamjanta

Related Articles

Leave a Reply

Your email address will not be published. Required fields are marked *

Back to top button
error: Content is protected !!