Uncategorized

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਕਾਦੀਆਂ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ

ਕਾਦੀਆਂ 20 ਜਨਵਰੀ ( ਸੂਤਰ ) ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜੰਗ ਹੋਰ ਤੇਜ ਕਰਦੇ ਹੋਏ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿਮ ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਸਬੰਧੀ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀਆਂ ਕੱਢੀਆਂ ਜਾ ਰਹੀਆਂ ਹਨ।

ਕਾਰਜਸਾਧਕ ਅਫਸਰ ਨਗਰ ਕੌਂਸਲ ਕਾਦੀਆਂ ਸ੍ਰੀਮਤੀ ਕਿਰਨ ਮਹਾਜਨ ਨੇ ਦੱਸਿਆ ਕਿ ਮੁਹੱਲਾ ਪ੍ਰਤਾਪ ਨਗਰ ਵਾਰਡ ਨੰਬਰ 3 ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ ਤੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕੀਤਾ ਗਿਆ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵੱਢੇ ਯੁੱਧ ਦੇ ਦੂਜੇ ਪੜਾਅ ਤਹਿਤ ਪੰਜਾਬ ਦੇ ਲਗਭਗ 15 ਹਜ਼ਾਰ ਪਿੰਡਾਂ ਅਤੇ ਵਾਰਡਾਂ ਵਿੱਚ ਪੈਦਲ ਯਾਤਰਾ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਨਸ਼ਿਆਂ ਦੇ ਖਿਲਾਫ਼ ਇਕਜੁੱਟ ਕੀਤਾ ਜਾ ਸਕੇ।

ਪੰਜਾਬ ਸਰਕਾਰ ਵੱਲੋਂ ਪਿੰਡ ਦੇ ਪਹਿਰੇਦਾਰ ਬਣਨ ਲਈ 98991-00002 ਨੰਬਰ ਜਾਰੀ ਕੀਤਾ ਗਿਆ ਹੈ, ਜਿਸ ’ਤੇ ਮਿਸਡ ਕਾਲ ਦੇ ਕੇ ਲੋਕ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।ਇਸ ਨੰਬਰ ਤੇ ਮਿਸ ਕਾਲ ਦੇ ਕੇ ਕੋਈ ਵੀ ਨਾਗਰਿਕ ਨਸ਼ਾ ਤਸਕਰ ਵਿਰੁੱਧ ਮੁਹਿੰਮ ਵਿੱਚ ਸ਼ਾਮਲ ਹੋ ਸਕਦਾ ਹੈ। ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਹੋ ਰਹੇ ਨੌਜਵਾਨਾਂ ਨੂੰ ਸਹੀ ਦਿਸ਼ਾ ਵੱਲ ਮੋੜਨ ਲਈ ਪੰਜਾਬ ਸਰਕਾਰ ਵੱਲੋਂ ਸਕਿੱਲ ਡਿਵੈਲਪਮੈਂਟ ਪ੍ਰੋਗਰਾਮ ਚਲਾਏ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button
error: Content is protected !!