Uncategorized

ਗਣਤੰਤਰਤਾ ਦਿਵਸ ਸਮਾਗਮ ਮਨਾਉਣ ਸਬੰਧੀ ਸਭਿਆਚਾਰਕ ਪੇਸ਼ਕਾਰੀਆਂ ਦੀ ਹੋਈ ਪਹਿਲੀ ਰਿਹਰਸਲ

ਸ੍ਰੀ ਮੁਕਤਸਰ ਸਾਹਿਬ, 21 ਜਨਵਰੀ ( ਸੂਤਰ ) ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੌਂਗਾ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਦਾ ਆਯੋਜਨ ਕੀਤਾ ਗਿਆ।

ਇਸ ਸਭਿਆਚਾਰਕ ਰਿਹਰਸਲ ਵਿੱਚ ਸਰਕਾਰੀ ਗਰਲਜ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ,

ਦਸ਼ਮੇਸ਼ ਗਰਲਜ਼ ਪਬਲਿਕ ਸਕੂਲ ਬਾਦਲ, ਅਕਾਲ ਅਕੈਡਮੀ, ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ਼ਿਵਾਲਕ ਪਬਲਿਕ ਸਕੂਲ, ਕੁਲਵੰਤ ਜੋਸ਼ੀ ਮੈਮੋਰੀਅਲ ਸਕੂਲ ਰੁਪਾਣਾ ਅਤੇ ਨਿਸ਼ਾਨ ਅਕੈਡਮੀ ਦੇ ਸਕੂਲੀ ਬੱਚਿਆਂ ਨੇ ਭਾਗ ਲਿਆ।

ਸਭਿਆਚਾਰਕ ਰਿਹਰਸਲ ਦਾ ਜਾਇਜਾ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਬੰਧਤ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਇੱਕ ਰਾਸ਼ਟਰੀ ਸਮਾਗਮ ਹੈ ਅਤੇ ਇਸ ਸਮਾਗਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਖਤ ਮਿਹਨਤ ਕੀਤੀ ਜਾਵੇ।

ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ, ਸ੍ਰੀ ਰਾਜ ਕੁਮਾਰ, ਸ੍ਰੀ ਪ੍ਰਵੀਨ ਕੁਮਾਰ, ਸ੍ਰੀਮਤੀ ਜਸਵੀਰ ਕੌਰ ਤੋਂ ਇਲਾਵਾ ਸਬੰਧਤ ਸਕੂਲਾਂ ਦੇ ਪ੍ਰਬੰਧਕ ਇੰਚਾਰਜ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button
error: Content is protected !!